ਬਾਬਰੀ ਮਸਜਿਦ-ਰਾਮ ਜਨਮਭੂਮੀ ਵਿਵਾਦ ਬਾਰੇ ਸੁਣਵਾਈ ਅੱਜ


ਨਵੀਂ ਦਿੱਲੀ, 28 ਅਕਤੂਬਰ (ਏਜੰਸੀ) : ਅਯੁੱਧਿਆ ਵਿਚ ਬਾਬਰੀ ਮਸਜਿਦ-ਰਾਮ ਜਨਮਭੂਮੀ ਜ਼ਮੀਨੀ ਵਿਵਾਦ ਬਾਰੇ ਅਲਾਹਾਬਾਦ ਹਾਈ ਕੋਰਟ ਵੱਲੋਂ 2010 ਵਿੱਚ ਸੁਣਾਏ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ ਵੱਖ ਅਰਜ਼ੀਆਂ ਉਪਰ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦੇ ਆਸਾਰ ਹਨ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਐਸ ਕੇ ਕੌਲ ਤੇ ਕੇ ਐਮ ਜੋਜ਼ੇਫ਼ ਦਾ ਬੈਂਚ ਇਸ ਮਾਮਲੇ ਸਬੰਧੀ ਦਾਇਰ ਅਪੀਲਾਂ ’ਤੇ ਸੁਣਵਾਈ ਕਰੇਗਾ।

ਲੰਘੀ 27 ਸਤੰਬਰ ਨੂੰ ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਹਵਾਲੇ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਨਾਲ ਹੀ ਆਖਿਆ ਸੀ ਕਿ ਦੀਵਾਨੀ ਕੇਸ ਦਾ ਫ਼ੈਸਲਾ ਸਬੂਤਾਂ ਦੇ ਆਧਾਰ ’ਤੇ ਕੀਤਾ ਜਾਵੇਗਾ ਤੇ ਪੁਰਾਣੇ ਫ਼ੈਸਲਿਆਂ ਦਾ ਇਸ ਮੁੱਦੇ ਲਈ ਕੋਈ ਮਹੱਤਵ ਨਹੀਂ ਹੈ। ਪਿਛਲੀ ਸੁਣਵਾਈ ਕਰਨ ਵਾਲੇ ਬੈਂਚ ਦਾ ਹਿੱਸਾ ਰਹੇ ਐਸ ਅਬਦੁਲ ਨਜ਼ੀਰ ਨੇ ਇਸ ਮੁੱਦੇ ’ਤੇ ਆਪਣੀ ਅਸਹਿਮਤੀ ਜਤਾਈ ਸੀ ਕਿ ਮਸਜਿਦ ਇਸਲਾਮ ਦਾ ਅਟੁੱਟ ਅੰਗ ਨਹੀਂ ਹੈ।

ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜ਼ਮੀਨ ਬਾਰੇ ਵਿਵਾਦ ਉੱਤੇ ਤਿੰਨ ਜੱਜਾਂ ਦੇ ਬੈਂਚ ਵੱਲੋਂ 29 ਅਕਤੂਬਰ ਨੂੰ ਸੁਣਵਾਈ ਸ਼ੁਰੂ ਕੀਤੀ ਜਾਵੇਗੀ। ਅਲਾਹਾਬਾਦ ਹਾਈ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ 2:1 ਦੇ ਫ਼ੈਸਲੇ ਵਿੱਚ ਹੁਕਮ ਦਿੱਤਾ ਸੀ ਕਿ 2.77 ਏਕੜ ਰਕਬਾ ਤਿੰਨ ਧਿਰਾਂ -ਸੁੰਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਤੇ ਰਾਮ ਲੱਲਾ ਦਰਮਿਆਨ ਬਰਾਬਰ ਵੰਡ ਦਿੱਤਾ ਜਾਵੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਬਾਬਰੀ ਮਸਜਿਦ-ਰਾਮ ਜਨਮਭੂਮੀ ਵਿਵਾਦ ਬਾਰੇ ਸੁਣਵਾਈ ਅੱਜ