ਬਿਹਾਰ ’ਚ ਜਨਤਾ ਦਲ (ਯੂ) ਤੇ ਭਾਜਪਾ ਬਰਾਬਰ ਸੀਟਾਂ ’ਤੇ ਚੋਣ ਲੜਨਗੇ


ਨਵੀਂ ਦਿੱਲੀ, 26 ਅਕਤੂਬਰ (ਏਜੰਸੀ) : ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਭਾਜਪਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲਾ ਜਨਤਾ ਦਲ (ਯੂ) 2019 ਦੀਆਂ ਲੋਕ ਸਭਾ ਚੋਣਾਂ ਬਰਾਬਰ ਸੀਟਾਂ ਉੱਤੇ ਲੜਨਗੇ। ਇਸ ਫੈਸਲੇ ਨੂੰ ਨਿਤੀਸ਼ ਕੁਮਾਰ ਦੇ ਲਈ ਵੱਡੇ ਹੁਲਾਰੇ ਵਜੋਂ ਦੇਖਿਆ ਜਾ ਰਿਹਾ ਹੈ, ਜੋ ਲੋਕ ਸਭਾ ਚੋਣਾਂ ਲਈ ਗੱਠਜੋੜ ਵਿਚ ਵੱਧ ਸੀਟਾਂ ਲੈਣ ਲਈ ਨਿਰੰਤਰ ਦਬਾਅ ਪਾ ਰਹੇ ਸਨ।

ਸ੍ਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੋਵੇਂ ਪਾਰਟੀਆਂ ਕੌਮੀ ਜਮਹੂਰੀ ਗੱਠਜੋੜ ਦੇ ਦੋ ਹੋਰ ਭਾਈਵਾਲਾਂ ਰਾਮ ਵਿਲਾਸ ਪਾਸਵਾਨ ਦੀ ਲੋਕ ਜਨ ਸ਼ਕਤੀ ਪਾਰਟੀ ਅਤੇ ਉਪੇਂਦਰ ਕੁਸ਼ਵਾਹਾ ਦੀ ਆਰਐੱਲਐੱਸਪੀ ਨਾਲ ਮੀਟਿੰਗ ਤੋਂ ਬਾਅਦ ਦੋ ਤਿੰਨ ਦਿਨ ਵਿਚ ਸੀਟਾਂ ਬਾਰੇ ਸਥਿਤੀ ਸਪਸ਼ਟ ਕਰ ਦੇਣਗੇ। ਗੱਠਜੋੜ ਦੇ ਸੂਤਰਾਂ ਅਨੁਸਾਰ ਦੋਵੇਂ ਪਾਰਟੀਆਂ ਸੋਲ੍ਹਾਂ-ਸੋਲਾਂ ਸੀਟਾਂ ਉੱਤੇ ਚੋਣ ਲੜ ਸਕਦੀਆਂ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਬਿਹਾਰ ’ਚ ਜਨਤਾ ਦਲ (ਯੂ) ਤੇ ਭਾਜਪਾ ਬਰਾਬਰ ਸੀਟਾਂ ’ਤੇ ਚੋਣ ਲੜਨਗੇ