ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਫਿਰ ਚੁੱਕੇ ਨਸ਼ਿਆਂ ਖਿਲਾਫ ਹਥਿਆਰ


ਚੰਡੀਗੜ੍ਹ, 14 ਅਕਤੂਬਰ (ਏਜੰਸੀ) : ਕਾਂਗਰਸ ਸਰਕਾਰ ਬਣੇ ਨੂੰ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਪੰਜਾਬ ਵਿੱਚ ਨਸ਼ਿਆਂ ਨੂੰ ਬੰਨ੍ਹ ਨਹੀਂ ਵੱਜਾ। ਇਸ ਨੂੰ ਲੈ ਕੇ ਕੈਪਟਨ ਸਰਕਾਰ ਦੀ ਅਲੋਚਨਾ ਵੀ ਹੋ ਰਹੀ ਹੈ। ਨਸ਼ਿਆਂ ਸਣੇ ਹੋਰ ਕਈ ਮੁੱਦਿਆਂ ‘ਤੇ ਘਿਰ ਕਾਂਗਰਸ ਸਰਕਾਰ ਨੇ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਹੱਕ ਵਿੱਚ ਮਾਹੌਲ ਬਣਾਉਣ ਦੀ ਕੋਸ਼ਿਸ਼ ਵਿੱਢ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਪੁਲਿਸ ਅਫਸਰਾਂ ਨੂੰ ਸਖਤੀ ਦੇ ਨਿਰਦੇਸ਼ ਦਿੱਤੇ ਹਨ। ਇਸ ਮਗਰੋਂ ਪੁਲਿਸ ਵੀ ਨਸ਼ਿਆਂ ਖ਼ਿਲਾਫ਼ ਸਰਗਰਮ ਹੋ ਗਈ ਹੈ। ਡੀਜੀਪੀ ਸੁਰੇਸ਼ ਅਰੋੜਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਜਾ ਛੁਪੇ ਭਗੌੜੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਹੁਣ ਇੰਟਰਪੋਲ ਸਮੇਤ ਖੁਫ਼ੀਆ ਵਿੰਗ ਦੀ ਮਦਦ ਲਏਗੀ ਜਾਵੇਗੀ।

ਡੀਜੀਪੀ ਅਰੋੜਾ ਨੇ ਇਸ ਸਬੰਧੀ ਇੰਟੈਲੀਜੈਂਸ ਭਵਨ ਵਿੱਚ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ਼), ਖੁਫ਼ੀਆ ਵਿੰਗ ਤੇ ਜਾਂਚ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੇ ਉੱਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ ਹੈ। ਉਨ੍ਹਾਂ ਮੀਟਿੰਗ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਲਈ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰਨ ਬਾਰੇ ਚਰਚਾ ਕੀਤੀ ਗਈ ਹੈ। ਡੀਜੀਪੀ ਨੇ ਆਖਿਆ ਕਿ ਹੁਣ ਤੱਕ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕੇ ਗਏ ਨਸ਼ਾ ਤਸਕਰਾਂ ਦੇ ਕੇਸ ਮਜ਼ਬੂਤ ਕੀਤੇ ਜਾਣ ਤਾਂ ਜੋ ਜ਼ਮਾਨਤ ’ਤੇ ਬਾਹਰ ਨਾ ਆ ਸਕਣਾ। ਇਸ ਤੋਂ ਇਲਾਵਾ ਅਦਾਲਤਾਂ ਵਿੱਚ ਚਲ ਰਹੇ ਕੇਸਾਂ ਦੀ ਯੋਗ ਪੈਰਵੀ ਕੀਤੀ ਜਾਵੇ। ਪੁਲਿਸ ਮੁਖੀ ਨੇ ਐਸਟੀਐਫ਼ ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਪ੍ਰੋਗਰਾਮ ਉਲੀਕਣ ’ਤੇ ਜ਼ੋਰ ਦਿੱਤਾ। ਡੀਜੀਪੀ ਨੇ ਮੀਟਿੰਗ ਵਿੱਚ ਨਸ਼ਾ ਤਸਕਰਾਂ ਵੱਲੋਂ ਗ਼ੈਰਕਾਨੂੰਨੀ ਢੰਗ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਦੇ ਕੇਸਾਂ ਸਬੰਧੀ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਫਿਰ ਚੁੱਕੇ ਨਸ਼ਿਆਂ ਖਿਲਾਫ ਹਥਿਆਰ