ਐਸਆਈਟੀ ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਘੰਟੇ ‘ਚ ਕੀਤੇ ਵਿਹਲੇ


ਅੰਮ੍ਰਿਤਸਰ, 19 ਨਵੰਬਰ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸਾਲ 2015 ਵਿੱਚ ਬੇਅਦਬੀ ਅਤੇ ਗੋਲ਼ੀਕਾਂਡਾਂ ਮਾਮਲਿਆਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਅੱਗੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੇਸ਼ੀ ਹੋ ਗਈ। ਐਸਆਈਟੀ ਨੇ ਉਨ੍ਹਾਂ ਤੋਂ ਤਕਰੀਬਨ ਘੰਟਾ ਭਰ ਸਵਾਲ-ਜਵਾਬ ਕੀਤੇ। ਇਸ ਤੋਂ ਬਾਅਦ ਉਹ ਆਪਣੇ ਪਿਤਾ ਵਾਂਗ ਪ੍ਰੈਸ ਕਾਨਫ਼ਰੰਸ ਵੀ ਕਰਨਗੇ।

ਜਾਂਚ ਲਈ ਪਹਿਲਾਂ ਸੁਖਬੀਰ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ ਇਸ ਤੋਂ ਬਾਅਦ ਉਨ੍ਹਾਂ ਐਸਆਈਟੀ ਨੂੰ ਪੱਤਰ ਲਿਖ ਆਪਣੇ ਪਿਤਾ ਵਾਂਗ ਚੰਡੀਗੜ੍ਹ ਵਿੱਚ ਹੀ ਪੁੱਛਗਿੱਛ ਕੀਤੇ ਜਾਣ ਦੀ ਮੰਗ ਕੀਤੀ ਸੀ। ਐਤਵਾਰ ਨੂੰ ਇੱਥੇ ਗ੍ਰਨੇਡ ਧਮਾਕਾ ਹੋ ਗਿਆ ਜਾਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਦੀ ਪੁੱਛਗਿੱਛ ਦੀ ਵੀ ਥਾਂ ਬਦਲ ਕੇ ਚੰਡੀਗੜ੍ਹ ਕਰ ਦਿੱਤੀ ਗਈ ਸੀ। ਬੀਤੀ 16 ਨਬੰਬਰ ਨੂੰ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕੀਤੀ ਸੀ ਅਤੇ ਅੱਜ ਸੁਖਬੀਰ ਬਾਦਲ ਨੇ ਵੀ ਆਪਣਾ ਪੱਖ ਟੀਮ ਨੂੰ ਦੱਸ ਦਿੱਤਾ ਹੈ। ਹੁਣ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਹੀ ਬਾਕੀ ਰਹਿ ਗਏ ਹਨ, ਜਿਨ੍ਹਾਂ ਨੂੰ 21 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਐਸਆਈਟੀ ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਘੰਟੇ ‘ਚ ਕੀਤੇ ਵਿਹਲੇ