ਵਟਸਐਪ ਨੇ ਭੁਗਤਾਨ ਸੇਵਾਵਾਂ ਦੇਣ ਲਈ ਰਿਜ਼ਰਵ ਬੈਂਕ ਤੋਂ ਮਨਜ਼ੂਰੀ ਮੰਗੀ


ਨਵੀਂ ਦਿੱਲੀ, 2 ਦਸੰਬਰ (ਏਜੰਸੀ) : ਵਟਸਐਪ ਮੁਖੀ ਨੇ ਰਿਜ਼ਰਵ ਬੈਂਕ ਨੂੰ ਪੱਤਰ ਲਿਖ ਕੇ ਭਾਰਤ ਦੇ ਕੁੱਲ 200 ਮਿਲੀਅਨ ਉਪਭੋਗਤਾਵਾਂ ਨੂੰ ਭੁਗਤਾਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਇਸ ਐਪ ਰਾਹੀਂ ਝੂਠੀਆਂ ਅਫ਼ਵਾਹਾਂ ਫੈਲਣ ਕਾਰਨ ਸਰਕਾਰ ਦੀ ਨਰਾਜ਼ਗੀ ਮੁੱਲ ਲੈਣ ਵਾਲੀ ਇਸ ਐਪ ਨੂੰ ਭਾਰਤ ਵਿਚ ਵੱਡੇ ਪੱਧਰ ਉੱਤੇ ਭੁਗਤਾਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਮਨਜ਼ੂਰੀ ਹਾਸਲ ਕਰਨ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ।

ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਟਸਐਪ ਦੀਆਂ ਕਈ ਮੁਕਾਬਲੇ ਦੀਆਂ ਕੰਪਨੀਆਂ ਜਿਵੇਂ ਕਿ ਗੂਗਲ ਭੁਗਤਾਨ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਇਸ ਨਾਲੋਂ ਅੱਗੇ ਲੰਘ ਗਈਆਂ ਹਨ। ਵਟਸਐਪ ਦੇ ਮੁਖੀ ਕ੍ਰਿਸ ਡੇਨੀਅਲਜ਼ ਨੇ ਰਿਜ਼ਰਵ ਬੈਂਕ ਦੇ ਗਵਰਨਰ ਨੂੰ ਪੱਤਰ ਲਿਖ ਕੇ ਭਾਰਤ ਦੇ ਸਾਰੇ ਉਪਭੋਗਤਾਵਾਂ ਤੱਕ ਭੁਗਤਾਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਮਨਜ਼ੂਰੀ ਦੇਣ ਲਈ ਬੇਨਤੀ ਕੀਤੀ ਹੈ। ਬੀਤੀ 5 ਨਵੰਬਰ ਨੂੰ ਲਿਖੇ ਇਸ ਪੱਤਰ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਵਟਸਐਪ ਦੇ ਹਿੱਸੇਦਾਰ ਬੈਂਕਾਂ ਨੇ ਵੀ ਸਰਕਾਰੀ ਪੱਧਰ ’ਤੇ ਇਹ ਮਨਜ਼ੂਰੀ ਹਾਸਲ ਕਰਨ ਲਈ ਬੇਨਤੀ ਕੀਤੀ ਹੈ।

ਵਟਸਐਪ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਕੰਪਨੀ ਵੱਲੋਂ ਭਾਰਤ ਸਰਕਾਰ, ਨੈਸ਼ਨਲ ਪੇਅਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਅਤੇ ਕਈ ਬੈਂਕਾਂ ਤੇ ਭੁਗਤਾਨ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਪ੍ਰੋਵਾਈਡਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਉਪਭੋਗਤਾਵਾਂ ਤੱਕ ਇਹ ਸੇਵਾ ਮੁਹੱਈਆ ਕਰਵਾਈ ਜਾ ਸਕੇ ਅਤੇ ਦੇਸ਼ ਦੀ ਡਿਜੀਟਲ ਅਰਥਵਿਵਸਥਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਵਟਸਐਪ ਨੇ ਭੁਗਤਾਨ ਸੇਵਾਵਾਂ ਦੇਣ ਲਈ ਰਿਜ਼ਰਵ ਬੈਂਕ ਤੋਂ ਮਨਜ਼ੂਰੀ ਮੰਗੀ