ਸੱਜਣ ਕੁਮਾਰ ਵਲੋਂ ਕਾਂਗਰਸ ਤੋਂ ਅਸਤੀਫ਼ਾ


ਨਵੀਂ ਦਿੱਲੀ, 18 ਦਸੰਬਰ (ਏਜੰਸੀ) : ਨਵੰਬਰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਸੱਜਣ ਕੁਮਾਰ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜੇ ਅਸਤੀਫ਼ੇ ਵਾਲੇ ਪੱਤਰ ਵਿੱਚ ਕਿਹਾ ਕਿ ਉਹ ਹਾਈ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ ਜਿਸ ਨੂੰ ਤੁਰੰਤ ਮਨਜ਼ੂਰ ਕਰ ਲਿਆ ਜਾਵੇ। ਦਿੱਲੀ ਹਾਈ ਕੋਰਟ ਨੇ ਸੋਮਵਾਰ ਸੱਜਣ ਕੁਮਾਰ ਨੂੰ ਦਿੱਲੀ ਦੇ ਰਾਜ ਨਗਰ ਇਲਾਕੇ ਵਿੱਚ 5 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਿਸ ਵਿੱਚ ਉਸ ਨੂੰ 31 ਦਸੰਬਰ ਤਕ ਪੁਲੀਸ ਨੂੰ ਆਤਮਸਮਰਪਣ ਕਰਨ ਦੀ ਹਦਾਇਤ ਕੀਤੀ ਗਈ ਸੀ।

73 ਸਾਲਾਂ ਦਾ ਸੱਜਣ ਕੁਮਾਰ ਤਿੰਨ ਵਾਰ ਸੰਸਦ ਮੈਂਬਰ ਰਿਹਾ ਹੈ। ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਸੱਜਣ ਕੁਮਾਰ ਨੂੰ ਕਾਂਗਰਸ ਵਿੱਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਸੀ। ਕੁਮਾਰ ਦੇ ਇਕ ਕਰੀਬੀ ਨੇ ਕਿਹਾ ਕਿ ਉਹ ਹੁਣ ਕਾਂਗਰਸ ਵਿੱਚ ਰਹਿ ਕੇ ਪਾਰਟੀ ਲਈ ਨਮੋਸ਼ੀ ਦਾ ਕਾਰਨ ਨਹੀਂ ਬਣਨਾ ਚਾਹੁੰਦੇ। ਉਨ੍ਹਾਂ ਇਹ ਵੀ ਕਿਹਾ ਕਿ ਸੱਜਣ ਕੁਮਾਰ ਦਾ ਕੋਈ ਟਵਿਟਰ ਅਕਾਊਂਟ ਨਹੀਂ ਹੈ ਤੇ ਟਵਿਟਰ ’ਤੇ ਕੀਤੀਆਂ ਕੁਝ ਟਿੱਪਣੀਆਂ ਦਾ ਉਸ ਨਾਲ ਕੋਈ ਵਾਹ-ਵਾਸਤਾ ਨਹੀਂ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੱਜਣ ਕੁਮਾਰ ਵਲੋਂ ਕਾਂਗਰਸ ਤੋਂ ਅਸਤੀਫ਼ਾ