ਛਤਰਪਤੀ ਹੱਤਿਆ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ


ਪੰਚਕੂਲਾ, 17 ਜਨਵਰੀ (ਏਜੰਸੀ) : ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਧਵੀ ਯੌਨ ਸੋਸ਼ਨ ਮਾਮਲੇ ਵਿਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਮੁਖੀ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਲੋਂ ਵੀਡੀਓ ਕਾਨਫ੍ਰੰਸਿੰਗ ਦੁਆਰਾ ਇਹ ਸਜ਼ਾ ਸੁਣਾਈ ਗਈ। ਇਸ ਤੋਂ ਇਲਾਵਾ 3 ਹੋਰ ਦੋਸ਼ੀਆਂ ਕ੍ਰਿਸ਼ਨ ਲਾਲ, ਨਿਰਮਲ ਸਿੰਘ ਅਤੇ ਕੁਲਦੀਪ ਸਿੰਘ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਹ ਤਿੰਨੋਂ ਇਸ ਸਮੇਂ ਅੰਬਾਲਾ ਦੀ ਜੇਲ ਵਿਚ ਬੰਦ ਹਨ। ਦੱਸਣਯੋਗ ਹੈ ਕਿ ਪੱਤਰਕਾਰ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਸਮੇਤ 4 ਲੋਕਾਂ ਨੂੰ ਬੀਤੀ 11 ਜਨਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ਪੰਜਾਬ ਸਮੇਤ ਪੰਚਕੂਲਾ, ਚੰਡੀਗੜ੍ਹ ਅਤੇ ਹਰਿਆਣਾ ‘ਚ ਸੁਰੱਖਿਆ ਵਿਵਸਥਾ ਕਰੜੀ
ਇਸ ਦੌਰਾਨ ਪੰਜਾਬ ਸਮੇਤ ਪੰਚਕੂਲਾ, ਚੰਡੀਗੜ੍ਹ ਅਤੇ ਹਰਿਆਣਾ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ। ਪੰਜਾਬ ਦੇ ਬਠਿੰਡਾ, ਪਟਿਆਲਾ ਅਤੇ ਮੋਗਾ ਸਮੇਤ ਵੱਖ-ਵੱਖ ਥਾਵਾਂ ਉਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਸਿਰਸਾ ਵਿਚ ਡੇਰਾ ਸੱਚਾ ਸੌਦਾ ਦੇ ਬਾਹਰ ਵੀ ਸੁਰੱਖਿਆ ਵਧਾਈ ਗਈ ਹੈ, ਇਸ ਤੋਂ ਇਲਾਵਾ ਨਾਮ ਚਰਚਾ ਘਰਾਂ ਦੀ ਸੁਰੱਖਿਆ ਪੁਖਤਾ ਕੀਤੀ ਗਈ ਹੈ। ਵਰਨਣਯੋਗ ਹੈ ਕਿ ਸਾਲ 2017 ਵਿਚ ਡੇਰਾ ਮੁਖੀ ਨੂੰ ਸਜਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿਚ ਹਿੰਸਕ ਘਟਨਾਵਾਂ ਵਾਪਰੀਆਂ ਸਨ, ਜਿਸ ਦੇ ਮੱਦੇਨਜਰ ਹੁਣ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਜਾਣੋ ਕੀ ਹੈ ਰਾਮਚੰਦਰ ਛਤਰਪਤੀ ਹੱਤਿਆ ਮਾਮਲਾ
ਰਾਮਚੰਦਰ ਛਤਰਪਤੀ ਹਰਿਆਣਾ ਦੇ ਸਿਰਸਾ ਸ਼ਹਿਰ ਤੋਂ ਪ੍ਰਕਾਸ਼ਿਤ ਹੋਣ ਵਾਲੇ ਇਕ ਸਥਾਨਿਕ ਅਖਬਾਰ ਦੇ ਪ੍ਰਕਾਸ਼ਕ ਤੇ ਸੰਪਾਦਕ ਸਨ। 30 ਮਈ 2002 ਨੂੰ ਉਹਨਾਂ ਨੇ ਆਪਣੇ ਅਖਬਾਰ ਵਿਚ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਦੁਆਰਾ ਸਾਧਵੀਆਂ ਨਾਲ ਤਥਾਕਥਿਤ ਰੂਪ ਨਾਲ ਹੋ ਰਹੇ ਦੁਰਾਚਾਰ ਦੀ ਖਬਰ ਛਾਪੀ ਸੀ। ਅਕਤੂਬਰ 2002 ਵਿਚ ਅਣਪਛਾਤੇ ਹਮਲਾਵਰਾਂ ਨੇ ਉਹਨਾਂ ਨੂੰ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਹਸਪਤਾਲ ਵਿਚ ਉਹਨਾਂ ਦੀ ਮੌਤ ਹੋ ਗਈ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਛਤਰਪਤੀ ਹੱਤਿਆ ਮਾਮਲੇ ‘ਚ ਡੇਰਾ ਸਿਰਸਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ