ਈ. ਡੀ. ਸਾਹਮਣੇ ਪੇਸ਼ ਹੋਏ ਰਾਬਰਟ ਵਾਡਰਾ


ਨਵੀਂ ਦਿੱਲੀ 6 ਫ਼ਰਵਰੀ (ਏਜੰਸੀਆਂ) : ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨਾਲ ਈ.ਡੀ. ਦਫਤਰ ‘ਚ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਉਨ੍ਹਾਂ ਨੇ ਸੰਜੇ ਭੰਡਾਰੀ ਤੇ ਉਨ੍ਹਾਂ ਦੇ ਚਚੇਰੇ ਭਰਾ ਸ਼ਿਖਰ ਚੱਡਾ ਨਾਲ ਕਿਸੇ ਵੀ ਵਪਾਰਕ ਸਬੰਧ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਮੈਂ ਮਨੋਜ ਅਰੋੜਾ ਨੂੰ ਜਾਣਦਾ ਹਾਂ, ਉਹ ਮੇਰੇ ਕਰਮਾਰੀ ਸਨ ਪਰ ਉਨ੍ਹਾਂ ਨੇ ਅਰੋੜਾ ਨੂੰ ਈ-ਮੇਲ ਲਿਖਣ ਵਾਲੀ ਗੱਲ ਤੋਂ ਇਨਕਾਰ ਕੀਤਾ। ਇਸ ਦੇ ਨਾਲ ਹੀ ਵਾਡਰਾ ਨੇ ਕਿਹਾ ਕਿ ਮੇਰੇ ਕੋਲ ਕਾਨੂੰਨੀ ਜਾਂ ਗੈਰ-ਕਾਨੂੰਨੀ ਰੂਪ ਨਾਲ ਲੰਡਨ ‘ਚ ਸੰਪਤੀ ਨਹੀਂ ਹੈ। ਰਾਬਰਟ ਵਾਡਰਾ ਨੂੰ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਈ.ਡੀ. ਦਫਤਰ ਛੱਡਣ ਗਈ ਸੀ। ਇਸ ਦੌਰਾਨ ਪ੍ਰਿਅੰਕਾ ਗਾਂਧੀ ਈ.ਡੀ. ਦਫਤਰ ਤੋਂ ਕਾਂਗਰਸ ਦਫਤਰ ਪਹੁੰਚੀ। ਪ੍ਰਿਅੰਕਾ ਨੇ ਕਿਹਾ ਕਿ, ‘ਮੈਂ ਆਪਣੇ ਪਤੀ ਨਾਲ ਖੜ੍ਹੀ ਹਾਂ।’

ਜ਼ਿਕਰਯੋਗ ਹੈ ਕਿ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ‘ਚ ਅਰਜ਼ੀ ਲਗਾਈ ਸੀ। ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਦੀ ਇਸ ਅਪੀਲ ‘ਤੇ ਸੁਣਵਾਈ ਕਰਦੇ ਹੋਏ ਪਿਛਲੇ ਹਫਤੇ ਹੀ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਉਨ੍ਹਾਂ ਨੂੰ ਰਾਹਤ ਦਿੱਤੀ। ਵਾਡਰਾ ਦੇ ਵਕੀਲ ਕੇ.ਟੀ.ਐੱਸ. ਤੁਲਸੀ ਨੇ ਕੋਰਟ ਨੂੰ ਇਹ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਕਲਾਇੰਟ ਵਾਡਰਾ ਜਾਂਚ ‘ਚ ਸਹਿਯੋਗ ਕਰਨਗੇ। ਕੋਰਟ ਨੇ ਵਾਡਰਾ ਨੂੰ 16 ਫਰਵਰੀ ਤਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਤੇ ਕਿਹਾ ਕਿ ਵਾਡਰਾ ਨੂੰ ਪੁੱਛਗਿੱਛ ਲਈ 6 ਫਰਵਰੀ ਨੂੰ ਈ.ਡੀ. ਸਾਹਮਣੇ ਪੇਸ਼ ਹੋਣਾ ਹੋਵੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਵਾਡਰਾ ਦੇ ਕਰੀਬੀ ਸਹਿਯੋਗੀ ਮਨੋਜ ਅਰੋੜਾ ਦੀ ਗ੍ਰਿਫਤਾਰੀ ‘ਤੇ 6 ਫਰਵਰੀ ਤਕ ਅੰਤਰਿਮ ਰੋਕ ਲਗਾ ਦਿੱਤੀ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਈ. ਡੀ. ਸਾਹਮਣੇ ਪੇਸ਼ ਹੋਏ ਰਾਬਰਟ ਵਾਡਰਾ