ਬਰਤਾਨੀਆ ਸਰਕਾਰ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਦੀ ਮੁਆਫੀ ਮੰਗੇ


ਚੰਡੀਗੜ੍ਹ, 20 ਫਰਵਰੀ (ਮੇਜਰ ਸਿੰਘ): ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰ੍ਹੇ ਦੌਰਾਨ ਇਸ ਦੇ ਸ਼ਹੀਦਾਂ ਨੂੰ ਢੁੱਕਵੀਂ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਦਨ ਨੇ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ਉਤੇ ਦਬਾਅ ਬਣਾਉਣ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ, ਜਿਸ ਨੂੰ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਨਾਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤਾ ਪੇਸ਼ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੇ ਰੌਲਟ ਐਕਟ ਖ਼ਿਲਾਫ਼ 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ਼ ਵਿੱਚ ਇਕੱਤਰ ਹੋਏ ਬੇਕਸੂਰ ਲੋਕਾਂ ‘ਤੇ ਸਾਜ਼ਿਸ਼ ਤਹਿਤ ਇਹ ਕਾਇਰਤਾ ਪੂਰਨ ਹਮਲਾ ਕੀਤਾ ਗਿਆ ਸੀ।

ਮੰਤਰੀ ਨੇ ਕਿਹਾ ਕਿ ਹਾਲਾਂਕਿ ਉਦੋਂ ਹੀ ਬਰਤਾਨਵੀ ਸਾਮਰਾਜ ਨੂੰ ਇਸ ਗ਼ੈਰਜ਼ਿੰਮੇਵਾਰਾਨਾ ਕਾਰਵਾਈ ਦੀ ਗੰਭੀਰਤਾ ਦਾ ਪਤਾ ਲੱਗ ਗਿਆ ਸੀ, ਜਿਸ ਦਾ ਸਬੂਤ ਜਨਰਲ ਡਾਇਰ ਦੀ ਬ੍ਰਿਟਿਸ਼ ਫ਼ੌਜ ਵਿੱਚੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਸੀ। ਉਨ੍ਹਾਂ ਦੱਸਿਆ ਕਿ ਨੋਬੇਲ ਪੁਰਸਕਾਰ ਜੇਤੂ ਰਾਬਿੰਦਰਨਾਥ ਟੈਗੋਰ ਨੇ ਇਸ ਦੇ ਵਿਰੋਧ ਵਿੱਚ ਨਾਈਟਹੁੱਡ ਦਾ ਖ਼ਿਤਾਬ ਵਾਪਸ ਕਰ ਦਿੱਤਾ ਸੀ। ਸਪੀਕਰ ਨੂੰ ਇਸ ਮਤੇ ਨੂੰ ਸਦਨ ਵਿੱਚ ਜ਼ੁਬਾਨੀ ਮਤ ਰਾਹੀਂ ਪੇਸ਼ ਕਰਨ ਲਈ ਬੇਨਤੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਲਈ ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿੱਚ ਭਾਰਤ ਲਈ ਮੁਆਫ਼ੀ ਵਾਸਤੇ ਬ੍ਰਿਟਿਸ਼ ਸਰਕਾਰ ‘ਤੇ ਦਬਾਅ ਪਾਉਣ ਲਈ ਇਹ ਢੁਕਵਾਂ ਸਮਾਂ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਬਰਤਾਨੀਆ ਸਰਕਾਰ ਜੱਲ੍ਹਿਆਂਵਾਲੇ ਬਾਗ਼ ਦੇ ਸਾਕੇ ਦੀ ਮੁਆਫੀ ਮੰਗੇ