ਆਸਟਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ


ਮੋਹਾਲੀ, 10 ਮਾਰਚ (ਏਜੰਸੀ) : ਭਾਰਤ ਅਤੇ ਆਸਟਰੇਲੀਆ ਵਿਚਾਲੇ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਅੱਜ ਮੋਹਾਲੀ ‘ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਆਪਣੀ ਪਾਰੀ ਦੇ ਦੌਰਾਨ 9 ਵਿਕਟਾਂ ਦੇ ਨੁਕਸਾਨ ‘ਤੇ 358 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 359 ਦਾ ਟੀਚਾ ਦਿੱਤਾ ਸੀ। ਜਵਾਬ ‘ਚ ਬੱਲੇਬਾਜ਼ੀ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ ਤੇ ਸੀਰੀਜ਼ ‘ਚ 2-2 ਨਾਲ ਬਰਾਬਰੀ ਵੀ ਕਰ ਲਈ।

ਇਸ ਤੋਂ ਪਹਿਲਾਂ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ ਆਪਣੇ ਸੈਂਕੜੇ ਤੋਂ ਖੁੰਝ ਕੇ 95 ਦੌੜਾਂ ਦੇ ਨਿੱਜੀ ਸਕੋਰ ‘ਤੇ ਆਊਟ ਹੋ ਗਏ। ਰੋਹਿਤ ਝਾਏ ਰਿਚਰਡਸਨ ਦੀ ਗੇਂਦ ‘ਤੇ ਹੈਂਡਸਕਾਂਬ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਰੋਹਿਤ ਸ਼ਰਮਾ ਨੇ ਆਪਣੀ ਪਾਰੀ ਦੇ ਦੌਰਾਨ 7 ਚੌਕੇ ਅਤੇ 2 ਛੱਕੇ ਲਗਾਏ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਸ਼ਿਖਰ ਧਵਨ 143 ਦੌੜਾਂ ਦੇ ਨਿੱਜੀ ਸਕੋਰ ‘ਤੇ ਪੈਟ ਕਮਿੰਸ ਵੱਲੋਂ ਬੋਲਡ ਹੋ ਗਏ। ਸ਼ਿਖਰ ਧਵਨ ਨੇ ਆਪਣੀ ਪਾਰੀ ਦੇ ਦੌਰਾਨ 18 ਚੌਕੇ ਅਤੇ 3 ਛੱਕੇ ਲਗਾਏ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਆਸਟਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ