ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਆਈਜੀ ਉਮਰਾਨੰਗਲ ਮੁਅੱਤਲ


ਫਰੀਦਕੋਟ, 2 ਮਾਰਚ (ਏਜੰਸੀ) : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਘਟਨਾ ਵਿਚ ਐਸਆਈਟੀ ਵਲੋਂ ਗ੍ਰਿਫਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਅੱਤਲ ਕਰ ਦਿੱਤਾ ਹੈ। ਆਈਜੀ ਦੀ ਗ੍ਰਿਫਤਾਰੀ ਪਿੱਛੋਂ ਐਸਆਈਟੀ ਨਾਲ ਸਬੰਧਤ ਅਥਾਰਟੀ ਕੋਲ ਲਿਖਤੀ ਸੂਚਨਾ ਭੇਜ ਦਿੱਤੀ ਸੀ ਜਿਸ ਦੇ ਆਧਾਰ ‘ਤੇ ਗ੍ਰਹਿ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ।

ਐਸਆਈਟੀ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ 18 ਫਰਵਰੀ, 2019 ਨੂੰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਪਿੱਛੋਂ ਉਨ੍ਹਾਂ ਨੂੰ ਦੋ ਵਾਰੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਭੇਜਿਆ ਗਿਆ ਤੇ 26 ਫਰਵਰੀ ਨੂੰ ਉਨ੍ਹਾਂ ਨੂੰ ਨਿਆਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਸੀ। ਮੌਜੂਦਾ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਉਮਰਾਨੰਗਲ ਨੇ ਇਸ ਕੇਸ ਵਿਚ ਜ਼ਮਾਨਤ ਲਈ ਜ਼ਿਲ੍ਹਾ ਅਦਾਲਤ ਕੋਲ ਪਟੀਸ਼ਨ ਵੀ ਦਾਇਰ ਕੀਤੀ ਹੈ। ਇਸ ‘ਤੇ 6 ਮਾਰਚ ਨੂੰ ਸੁਣਵਾਈ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਆਈਜੀ ਉਮਰਾਨੰਗਲ ਮੁਅੱਤਲ