ਕੋਟਕਪੂਰਾ ਗੋਲ਼ੀਕਾਂਡ ‘ਚ ਘਿਰੇ ਅਕਾਲੀ ਵਿਧਾਇਕ


ਫ਼ਰੀਦਕੋਟ, 6 ਮਾਰਚ (ਏਜੰਸੀ) : ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਹੁਣ ਕੋਟਕਪੂਰਾ ਗੋਲ਼ੀਕਾਂਡ ਵਿੱਚ ਮੁਲਜ਼ਮ ਬਣ ਗਏ ਹਨ। ਅਜਿਹੇ ਵਿੱਚ ਅਦਾਲਤ ਨੇ ਵੀ ਉਨ੍ਹਾਂ ਦੀ ਝੋਲੀ ਖੈਰ ਨਾ ਪਾਈ ਤੇ ਜ਼ਮਾਨਤ ਅਰਜੀ ਖਾਰਜ ਕਰ ਦਿੱਤੀ। ਹੁਣ ਮਨਤਾਰ ਬਰਾੜ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਵਿਸ਼ੇਸ਼ ਜਾਂਚ ਟੀਮ ਦੋ ਵਾਲ ਲੰਮੀ ਪੁੱਛਗਿੱਛ ਕਰ ਚੁੱਕੀ ਹੈ। ਅਜਿਹੇ ਵਿੱਚ ਉਨ੍ਹਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਯਾਨੀ ਬਲੈਂਕੇਟ ਬੇਲ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ‘ਤੇ ਮੰਗਲਵਾਰ ਨੂੰ ਬਹਿਸ ਮੁਕੰਮਲ ਕਰ ਲਈ ਗਈ ਹੀ।

ਅੱਜ ਯਾਨੀ ਬੁੱਧਵਾਰ ਨੂੰ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਬਰਾੜ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਐਸਆਈਟੀ ਨੇ ਅਦਾਲਤ ਨੂੰ ਦੱਸਿਆ ਕਿ ਸਾਲ 2018 ਵਿੱਚ ਕੋਟਕਪੂਰਾ ਗੋਲ਼ੀਕਾਂਡ ਸਬੰਧੀ ਦਰਜ ਹੋਈ ਐਫਆਈਆਰ ਨੰਬਰ 129 ਵਿੱਚ ਬਰਾੜ ਨਾਮਜ਼ਦ ਹਨ। ਅਦਾਲਤ ਨੇ ਐਸਆਈਟੀ ਮੈਂਬਰਾਂ ਵੱਲੋਂ ਪੇਸ਼ ਕੀਤੇ ਕਾਗ਼ਜ਼ਾਂ ਦੇ ਆਧਾਰ ‘ਤੇ ਬਰਾੜ ਦੀ ਅਰਜ਼ੀ ਰੱਦ ਕਰ ਦਿੱਤੀ ਗਈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੋਟਕਪੂਰਾ ਗੋਲ਼ੀਕਾਂਡ ‘ਚ ਘਿਰੇ ਅਕਾਲੀ ਵਿਧਾਇਕ