ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਵੱਡੀ ਗਲਤੀ : ਪਰਮਿੰਦਰ ਢੀਂਡਸਾ


ਅੰਮ੍ਰਿਤਸਰ, 30 ਮਾਰਚ (ਏਜੰਸੀ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨਤਮਸਤਕ ਹੋਣ ਪੁੱਜੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੰਗਰੂਰ ਤੋਂ ਟਿਕਟ ਦੇਣਾ ਪਾਰਟੀ ਦਾ ਕੰਮ ਹੈ ਜੇਕਰ ਪਾਰਟੀ ਨੇ ਟਿਕਟ ਦਿੱਤੀ ਤਾਂ ਉਹ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਵਿਚਾਰ ਲੋਕਾਂ ਅੱਗੇ ਰੱਖੇਗੀ ਤੇ ਲੋਕ ਉਨ੍ਹਾਂ ਨੂੰ ਜ਼ਰੂਰ ਸੇਵਾ ਕਰਨ ਦਾ ਮੌਕਾ ਦੇਣਗੇ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣਾ ਪਾਰਟੀ ਦੀ ਗਲਤੀ ਸੀ ਅਤੇ ਦਸ ਸਾਲ ਦੇ ਲੰਮੇ ਸਮੇਂ ਵਿਚ ਗਲਤੀਆਂ ਹੋਣੀਆਂ ਸੁਭਾਵਿਕ ਹਨ।

ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ ਲਈ ਨਹੀਂ ਜਾਣਗੇ ਪਰ ਵਿਅਕਤੀਗਤ ਹੋਣ ਦੇ ਨਾਤੇ ਉਹ ਘਰ-ਘਰ ਜਾ ਕੇ ਵੋਟਾਂ ਮੰਗਣ ਸਮੇਂ ਇਹ ਨਹੀਂ ਦੇਖਣਗੇ ਕਿ ਡੇਰੇ ਨਾਲ ਸਬੰਧਤ ਕਿਹੜੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜਣ ਲਈ ਵੱਖ-ਵੱਖ ਬਹਾਨੇ ਲੱਭ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਨੇ ਲੋਕਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਆਮਦਨ ਦੇਣ ਦਾ ਵਾਅਦਾ ਕੀਤਾ ਹੈ ਤਾਂ ਪੰਜਾਬ ਵਿਚ ਕੀਤੇ ਵਾਅਦੇ ਕੈਪਟਨ ਸਰਕਾਰ ਨਿਭਾਵੇ, ਇੱਥੇ ਵੀ ਕਾਂਗਰਸ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਧੋਖੇ ਦੇ ਨਾਲ ਚੋਣਾਂ ਜਿੱਤਣ ਦੀ ਤਾਕ ਵਿੱਚ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਡੇਰਾ ਮੁਖੀ ਨੂੰ ਮੁਆਫ਼ੀ ਦੇਣਾ ਵੱਡੀ ਗਲਤੀ : ਪਰਮਿੰਦਰ ਢੀਂਡਸਾ