ਦਿੱਲੀ ‘ਚ ਨਹੀਂ ਹੋਵੇਗਾ ਕਾਂਗਰਸ ਤੇ ਆਪ ਦਾ ਗਠਜੋੜ, ਆਪ ਨੇ ਐਲਾਨੇ 6 ਉਮੀਦਵਾਰ


ਨਵੀਂ ਦਿੱਲੀ 2 ਮਾਰਚ (ਏਜੰਸੀਆਂ) : ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਵਿਚਾਲੇ ਗੱਠਜੋੜ ਦੀਆਂ ਕਿਆਸਰਾਈਆਂ ‘ਤੇ ਵਿਰਾਮ ਚਿੰਨ੍ਹ ਲੱਗ ਗਿਆ ਹੈ। ਪਾਰਟੀ ਨੇ ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਵਿੱਚੋਂ ਛੇ ਸੀਟਾਂ ‘ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ‘ਆਪ’ ਲੀਡਰ ਤੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਇਨ੍ਹਾਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ।

ਹਾਲਾਂਕਿ ਇੱਕ ਸੀਟ ਹਾਲੇ ਬਾਕੀ ਹੈ। ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਕਾਂਗਰਸ ਦਾ ਇੱਕ ਧੜਾ ‘ਆਪ’ ਨਾਲ ਗੱਠਜੋੜ ਕਰਨ ਦੀ ਗੱਲ ਕਹਿ ਰਿਹਾ ਸੀ ਪਰ ਦਿੱਲੀ ਪ੍ਰਦੇਸ਼ ਕਾਂਗਰਸ ਦੇ ਲੀਡਰ ਅਜਿਹਾ ਕਰਨ ਦੇ ਖਿਲਾਫ ਸਨ। ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ‘ਆਪ’ ਨਾਲ ਗੱਠਜੋੜ ਕਰਨ ਤੋਂ ਇਨਕਾਰ ਕੀਤਾ ਸੀ। ਕਾਂਗਰਸ ਦੇ ਦਿੱਲੀ ਇੰਚਾਰਜ ਪੀਸੀ ਚਾਕੋ ਨੇ ਕਿਹਾ ਕਿ ਪਾਰਟੀ ਦਿੱਲੀ ਦੀਆਂ ਸਾਰੀਆਂ 7 ਸੀਟਾਂ ‘ਤੇ ਇਕੱਲਿਆਂ ਚੋਣਾਂ ਲੜਨ ‘ਤੇ ਵਿਚਾਰ ਕਰ ਰਹੀ ਹੈ ਅਤੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਜਾਰੀ ਹੈ। ‘ਆਪ’ ਨਾਲ ਗੱਠਜੋੜ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਸੀ ਕਿ ਹਾਲੇ ਤਕ ਇਸ ਬਾਰੇ ਕੋਈ ਗੱਲ ਨਹੀਂ ਹੋਈ।

ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਿਤ ਨੇ ਸ਼ੁੱਕਰਵਾਰ ਨੂੰ ਤਿੰਨਾਂ ਕਾਰਜਕਾਰੀ ਪ੍ਰਧਾਨਾਂ ਨਾਲ ਬੈਠਕ ਕੀਤੀ ਸੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ‘ਆਪ’ ਨਾਲ ਗੱਠਜੋੜ ਨਹੀਂ ਹੋਏਗਾ। ਹਾਲਾਂਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕਈ ਮੌਕਿਆਂ ‘ਤੇ ਖੁੱਲ੍ਹ ਕੇ ਕਹਿ ਚੱਕੇ ਹਨ ਕਿ ਉਹ ਕਾਂਗਰਸ ਨਾਲ ਗਠਜੋੜ ਚਾਹੁੰਦੇ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਦਿੱਲੀ ‘ਚ ਨਹੀਂ ਹੋਵੇਗਾ ਕਾਂਗਰਸ ਤੇ ਆਪ ਦਾ ਗਠਜੋੜ, ਆਪ ਨੇ ਐਲਾਨੇ 6 ਉਮੀਦਵਾਰ