ਸਾਬਕਾ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਭਾਰਤ ਦੇ ਪਹਿਲੇ ਲੋਕਪਾਲ ਵਜੋਂ ਚੁੱਕੀ ਸਹੁੰ


ਨਵੀਂ ਦਿੱਲੀ, 23 ਮਾਰਚ (ਏਜੰਸੀ) : ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਚੰਦਰ ਘੋਸ਼ ਭਾਰਤ ਦੇ ਪਹਿਲੇ ਲੋਕਪਾਲ ਬਣ ਗਏ ਹਨ। ਜਸਟਿਸ ਘੋਸ਼ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਹੁੰ ਚੁਕਾਈ। ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕੇਈਆ ਨਾਇਡੂ, ਪ੍ਰਧਾਨ ਮੰਤਰੀ ਮੋਦੀ ਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਰੰਜਨ ਗੋਗੋਈ ਵੀ ਮੌਜੂਦ ਸਨ। ਪਿਨਾਕੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਵੀ ਰਹਿ ਚੁੱਕੇ ਹਨ। ਉਹ ਕਾਫੀ ਸਮੇਂ ਤਕ ਮਨੁੱਖੀ ਅਧਿਕਾਰ ਸੰਗਠਨ ਨਾਲ ਵੀ ਜੁੜੇ ਰਹੇ ਹਨ ਤੇ NHRC ਦੇ ਵੀ ਮੈਂਬਰ ਰਹੇ ਹਨ। ਦੱਸ ਦੇਈਏ ਕਿ ਲੋਕਪਾਲ ਭ੍ਰਿਸ਼ਟਾਚਾਰ ਖਿਲਾਫ ਕੰਮ ਕਰਨ ਵਾਲੀ ਸੰਸਥਾ ਹੈ।

ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਪਿਨਾਕੀ ਘੋਸ਼ ਨੂੰ ਮਨੁੱਖੀ ਅਧਿਕਾਰ ਮਾਮਲਿਆਂ ਦੇ ਮਾਹਰ ਮੰਨਿਆ ਜਾਂਦਾ ਹੈ। ਜਸਟਿਸ ਘੋਸ਼ ਦੇ ਇਲਾਵਾ ਲੋਕਪਾਲ ਵਿੱਚ ਜਸਟਿਸ ਦਿਲੀਪ ਬੀ ਭੋਂਸਲੇ, ਜਸਟਿਸ ਪ੍ਰਦੀਪ ਕੁਮਾਰ ਮੋਹੰਤੀ, ਜਸਟਿਸ ਅਭਿਲਾਸ਼ਾ ਕੁਮਾਰੀ ਤੇ ਜਸਟਿਸ ਅਜੈ ਕੁਮਾਰ ਤ੍ਰਿਪਾਠੀ ਵੀ ਬਤੌਰ ਮੈਂਬਰ ਸ਼ਾਮਲ ਹੋਣਗੇ। ਨਿਆਂਇਕ ਮੈਂਬਰਾਂ ਨਾਲ ਹੀ ਕਮੇਟੀ ਵਿੱਚ 4 ਹੋਰ ਮੈਂਬਰਾਂ ਵਜੋਂ ਦਿਨੇਸ਼ ਕੁਮਾਰ ਜੈਨ, ਅਰਚਨਾ ਰਾਮਸੁੰਦਰਮ, ਮਹੇਂਦਰ ਸਿੰਘ ਤੇ ਡਾਕਟਰ ਇੰਦਰਜੀਤ ਪ੍ਰਸਾਦ ਗੌਤਮ ਵੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਨਿਯੁਕਤੀਆਂ ਦੀ ਸਿਫਾਰਿਸ਼ ਨਰੇਂਦਰ ਮੋਦੀ ਨੀਤ ਚੋਣ ਕਮੇਟੀ ਨੇ ਕੀਤੀ ਸੀ ਤੇ ਰਾਸ਼ਟਰਪਤੀ ਕੋਵਿੰਦ ਨੇ ਉਸ ਨੂੰ ਮਨਜ਼ੂਰੀ ਦਿੱਤੀ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸਾਬਕਾ ਜਸਟਿਸ ਪਿਨਾਕੀ ਚੰਦਰ ਘੋਸ਼ ਨੇ ਭਾਰਤ ਦੇ ਪਹਿਲੇ ਲੋਕਪਾਲ ਵਜੋਂ ਚੁੱਕੀ ਸਹੁੰ