ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ


ਪਣਜੀ, 17 ਮਾਰਚ (ਏਜੰਸੀ) : ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ ਹੋ ਗਿਆ ਹੈ। ਉਹ ਸਾਬਕਾ ਰੱਖਿਆ ਮੰਤਰੀ ਵੀ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਣਜੀ ਵਿੱਚ ਘਰ ’ਚ ਹੋਈ। ਉਨ੍ਹਾਂ ਦੀ ਉਮਰ 63 ਸਾਲ ਸੀ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਮੇ ਸਮੇਂ ਤੋਂ ਉਨ੍ਹਾਂ ਦੀ ਬਿਮਾਰੀ ਦੀਆਂ ਖ਼ਬਰਾਂ ਆ ਰਹੀਆਂ ਸਨ। ਫਰਵਰੀ 2018 ਵਿੱਚ ਉਨ੍ਹਾਂ ਦੇ ਕੈਂਸਰ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਹ ਅਮਰੀਕਾ, ਮੁੰਬਈ ਤੇ ਦਿੱਲੀ ਤੋਂ ਆਪਣਾ ਇਲਾਜ ਕਰਵਾ ਚੁੱਕੇ ਸਨ ਤੇ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਨਿੱਜੀ ਨਿਵਾਸ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਮਨੋਹਰ ਪਰੀਕਰ ਦੀ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਉਨ੍ਹਾਂ ਦੀ ਮੌਤ ਸਬੰਧੀ ਟਵੀਟ ਕਰਕੇ ਅਫ਼ਸੋਸ ਜ਼ਾਹਰ ਕੀਤਾ।


Like it? Share with your friends!

1

Comments 0

Your email address will not be published. Required fields are marked *

Enable Google Transliteration.(To type in English, press Ctrl+g)

ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ