ਇਮਰਾਨ ਖਾਨ ਵੀ ਚਾਹੁੰਦੇ ਹਨ ਮੋਦੀ ਲੋਕ ਸਭਾ ਚੋਣ ਜਿੱਤਣ


ਇਸਲਾਮਾਬਾਦ, 10 ਅਪ੍ਰੈਲ (ਏਜੰਸੀ) : ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਜੇਕਰ ਭਾਰਤ ਵਿਚ ਹੋ ਰਹੀ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਜਿੱਤ ਹਾਸਲ ਕਰਦੀ ਹੈ ਤਾਂ ਦੋਵੇਂ ਦੇਸ਼ਾਂ ਦੇ ਵਿਚ ਸ਼ਾਂਤੀ ਵਾਰਤਾ ਦਾ ਇੱਕ ਬਿਹਤਰ ਮੌਕਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਵਿਚ ਅਗਲੀ ਸਰਕਾਰ ਕਾਂਗਰਸ ਦੀ ਬਣਦੀ ਹੈ ਤਾਂ ਉਹ ਪਾਕਿਸਤਾਨ ਦੇ ਨਾਂਲ ਬੇਧੜਕ ਸਮਝੌਤਾ ਕਰਨ ਤੋਂ ਘਬਰਾ ਸਕਦੀ ਹੈ। ਇਹ ਗੱਲ ਉਨ੍ਹਾਂ ਨੇ ਵਿਦੇਸ਼ੀ ਮੀਡੀਆ ਦੇ ਕੋਲ ਕਹੀ।

ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਅਪਣੀ ਗੱਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਭਾਰਤ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਜੇਕਰ ਭਾਰਤੀ ਜਨਤਾ ਪਾਰਟੀ ਦੀ ਜਿੱਤ ਹਾਸਲ ਹੁੰਦੀ ਹੈ ਤਾਂ ਇਹ ਪਾਕਿਸਤਾਨ ਦੇ ਹਿਤ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਵਿਚ ਸ਼ਾਂਤੀ ਵਾਰਤਾ ਨੂੰ ਲੈ ਕੇ ਇਹ ਬਿਹਤਰੀਨ ਮੌਕਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਕਸ਼ਮੀਰ ਵਿਚ ਕਿਸੇ ਤਰ੍ਹਾਂ ਦਾ ਸਮਝੌਤਾ ਹੋ ਸਕਦਾ ਹੈ।

ਇਸ ਮੌਕੇ ‘ਤੇ ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਗਰਰਮ ਸਾਰੇ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਦੇ ਲਈ ਦ੍ਰਿੜ੍ਹ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਪਾਕਿਸਤਾਨ ਸਰਕਾਰ ਸੈਨਾ ਨੂੰ ਪੂਰਾ ਸਮਰਥਨ ਕਰੇਗੀ। ਹਾਲਾਂਕਿ, ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਇਸ ਅਟਪਟੇ ਬਿਆਨ ‘ਤੇ ਭਾਰਤ ਦੀ ਕੋਈ ਪ੍ਰਤੀਕ੍ਰਿਆ ਨਹੀਂ ਆਈ। ਇਸ ‘ਤੇ ਸੱਤਾਧਾਰੀ ਭਾਜਪਾ ਤੇ ਕਾਗਰਸ ਦੋਵੇਂ ਚੁੱਪ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਇਮਰਾਨ ਖਾਨ ਵੀ ਚਾਹੁੰਦੇ ਹਨ ਮੋਦੀ ਲੋਕ ਸਭਾ ਚੋਣ ਜਿੱਤਣ