ਦਰਸ਼ਨੀ ਡਿਓੜੀ ਨੂੰ ਢਾਹੁਣ ਦੇ ਮਾਮਲੇ ‘ਤੇ ਦਖਲ ਨਹੀਂ ਦੇਵਾਂਗੇ : ਕੈਪਟਨ ਅਮਰਿੰਦਰ ਸਿੰਘ


ਚੰਡੀਗੜ, 3 ਅਪ੍ਰੈਲ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਗੁਰਦੁਆਰਾ ਦਰਬਾਰ ਸਾਹਿਬ ਦੀ ‘ਦਰਸ਼ਨੀ ਡਿਓੜੀ ਨੂੰ ਢਾਹੇ ਜਾਣ ਨੂੰ ਮੰਦਭਾਗੀ ਘਟਨਾ ਦਸਦੇ ਹੋਏ ਉਨ•ਾਂ ਦੀ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਦਖਲ ਦਿੱਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਜੋ ਕਿ ਪੂਰੀ ਤਰ੍ਹਾਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਦੇ ਘੇਰੇ ਵਿੱਚ ਆਉਂਦਾ ਹੈ।

ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ ਦੇ ਗਰੁੱਪ ਵੱਲੋਂ ਮੁੱਖ ਦੁਆਰ ਦੇ ਸਦੀ ਪੁਰਾਣੇ ਢਾਂਚੇ ਨੂੰ ਢਾਹੇ ਜਾਣ ਤੋਂ ਬਾਅਦ ਪੈਦਾ ਹੋਏ ਵਿਵਾਦ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ‘ਤੇ ਕੋਈ ਵੀ ਦਖਲ ਨਹੀਂ ਦੇਵੇਗੀ ਕਿਉਂਕਿ ਇਹ ਪੂਰੀ ਤਰ•ਾਂ ਸਿੱਖਾਂ ਦੀ ਮਿਨੀ ਸੰਸਦ ਐਸ.ਜੀ.ਪੀ.ਸੀ ਦੇ ਘੇਰੇ ਹੇਠ ਆਉਂਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੋਣ ਦੇ ਨਾਤੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜੀ ਕਰਨ ‘ਚ ਵਿਸ਼ਵਾਸ ਨਹੀ ਰਖਦੀ ਅਤੇ ਉਨ•ਾਂ ਦੀ ਸਰਕਾਰ ਪੂਰੀ ਤਰ੍ਹਾਂ ਪਾਰਟੀ ਸਿਧਾਂਤਾਂ ਦੇ ਨਾਲ ਜੁੜੀ ਹੋਈ ਹੈ। ਉਨ•ਾਂ ਕਿਹਾ ਕਿ ਕਾਂਗਰਸ ਪਾਰਟੀ ਧਾਰਮਿਕ ਵਿਸ਼ਵਾਸਾਂ ਨਾਲ ਸਬੰਧਤ ਕਿਸੇ ਵੀ ਮੁੱਦੇ ਵਿੱਚ ਦਖਲ ਅੰਦਾਜੀ ਕਰਨ ਦੇ ਹੱਕ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਇੱਕਲਿਆਂ ਐਸ.ਜੀ.ਪੀ.ਸੀ ਕੋਈ ਫੈਸਲਾ ਲੈਣਾ ਹੈ ਕਿਉਂਕਿ ਇਹ ਧਾਰਮਿਕ ਮਾਮਲਾ ਹੈ ਅਤੇ ਇਸ ਨਾਲ ਧਾਰਮਿਕ ਤੌਰ ‘ਤੇ ਹੀ ਨਿਪਟਿਆ ਜਾਣਾ ਲੋੜੀਂਦਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਦਰਸ਼ਨੀ ਡਿਓੜੀ ਨੂੰ ਢਾਹੁਣ ਦੇ ਮਾਮਲੇ ‘ਤੇ ਦਖਲ ਨਹੀਂ ਦੇਵਾਂਗੇ : ਕੈਪਟਨ ਅਮਰਿੰਦਰ ਸਿੰਘ