ਸਿੱਧੂ ਦੇ ਚੋਣ ਪ੍ਰਚਾਰ ‘ਤੇ 72 ਘੰਟੇ ਦੀ ਪਾਬੰਦੀ ਲੱਗੀ


ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ) : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪ੍ਰਚਾਰ ਕਰਨ ‘ਤੇ 72 ਘੰਟੇ ਦੀ ਪਬੰਦੀ ਲਗਾ ਦਿੱਤੀ ਹੈ। ਉਸ ‘ਤੇ ਫਿਰਕੂ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਅਨੁਸਾਰ ਸਿੱਧੂ ਵਲੋਂ ਕਟਿਹਾਰ ਵਿਚ ਮੁਸਲਮਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਡੱਟ ਕੇ ਵੋਟਾਂ ਪਾਉਣ ਦੀ ਅਪੀਲ ‘ਤੇ ਚੋਣ ਕਮਿਸ਼ਨ ਨੇ ਕਾਰਵਾਈ ਕੀਤੀ ਹੈ।

ਸਿੱਧੂ ਖ਼ਿਲਾਫ਼ ਪਾਬੰਦੀ ਮੰਗਲਵਾਰ ਸਵੇਰੇ ਦਸ ਵਜੇ ਤੋਂ ਸ਼ੁਰੂ ਹੋ ਜਾਵੇਗੀ। ਸਿੱਧੂ ਨੇ 16 ਅਪ੍ਰੈਲ ਨੂੰ ਕਟਿਹਾਰ ਵਿਚ ਇਕ ਚੋਣ ਰੈਲੀ ਦੌਰਾਨ ਮੁਸਲਿਮ ਵੋਟਰਾਂ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦੇ ਕੇ ਵਿਵਾਦ ਵਿਚ ਘਿਰ ਗਏ ਸਨ। ਉਸ ਸਮੇਂ ਉਹ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਤਾਰਿਕ ਅਨਵਰ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਸਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸਿੱਧੂ ਦੇ ਚੋਣ ਪ੍ਰਚਾਰ ‘ਤੇ 72 ਘੰਟੇ ਦੀ ਪਾਬੰਦੀ ਲੱਗੀ