ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ‘ਆਪ’ ਵਿਚ ਸ਼ਾਮਲ


ਜਲੰਧਰ, 16 ਅਪ੍ਰੈਲ (ਏਜੰਸੀ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਐਮ.ਪੀ. ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਹਰਬੰਸ ਕੌਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ। ਆਮ ਆਦਮੀ ਪਾਰਟੀ ਨੇ ਹਰਬੰਸ ਕੌਰ ਨੂੰ ਫ਼ਤਿਹਗੜ• ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਵੀ ਐਲਾਨ ਦਿਤਾ ਗਿਆ। ਪਾਰਟੀ ਵੱਲੋਂ ਪਹਿਲਾਂ ਤੋਂ ਐਲਾਨੇ ਉਮੀਦਵਾਰ ਬਲਵਿੰਦਰ ਸਿੰਘ ਨੇ ਹਰਬੰਸ ਕੌਰ ਦੀ ਹਮਾਇਤ ਵਿਚ ਬੈਠਣ ਦਾ ਐਲਾਨ ਕਰ ਦਿਤਾ। ਆਪ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਹਰਬੰਸ ਕੌਰ ਦੀ ਸ਼ਮੂਲੀਅਤ ਨਾਲ ਪਾਰਟੀ ਕਾਡਰ ਦੇ ਉਤਸ਼ਾਹ ਵਿਚ ਵਾਧਾ ਹੋਇਆ ਹੈ। ਉਨ•ਾਂ ਦੋਸ਼ ਲਾਇਆ ਕਿ ਕਾਂਗਰਸ ਵਿਚ ਦਲਿਤ ਆਗੁਆਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਉਧਰ ਹਰਬੰਸ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਉਨ•ਾਂ ਦਾ ਆਪਣਾ ਹੈ ਅਤੇ ਪਤੀ ਸ਼ਮਸ਼ੇਰ ਸਿੰਘ ਦੂਲੋ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸੀਨੀਅਰ ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ‘ਆਪ’ ਵਿਚ ਸ਼ਾਮਲ