ਹਾਈਕੋਰਟ ਦਾ ਕੈਪਟਨ ਤੇ ਰਣਇੰਦਰ ਨੂੰ ਝਟਕਾ


ਚੰਡੀਗੜ੍ਹ, 2 ਅਪ੍ਰੈਲ (ਏਜੰਸੀ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਵਲੋਂ ਲੁਧਿਆਣਾ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਕੇਸ ਦੀ ਅਗਲੀ ਸੁਣਵਾਈ 25 ਅਪ੍ਰੈਲ ਨੂੰ ਹੋਵੇਗੀ। ਵਿਭਾਗ ਨੇ ਹਾਈ ਕੋਰਟ ਨੂੰ ਦੱਸਿਆ ਕਿ ਡਾਇਰੈਕਟਰ ਜਨਰਲ ਆਮਦਨ ਕਰ (ਜਾਂਚ) ਨੂੰ 22 ਜੁਲਾਈ 2011 ਨੂੰ ਜਿਹੜੀਆਂ ਮਾਸਟਰ ਸ਼ੀਟਾਂ ਪ੍ਰਾਪਤ ਹੋਈਆਂ ਸਨ, ਉਸ ਤੋਂ ਇਹੀ ਸੰਕੇਤ ਮਿਲਦਾ ਹੈ ਕਿ ਮੁਲਜ਼ਮ ਦੇ ਪਰਵਾਰਕ ਮੈਂਬਰਾਂ ਦਾ ਕੁਝ ਵਿਦੇਸ਼ੀ ਕੰਪਨੀਆਂ ਨਾਲ ਸਬੰਧ ਹੈ। ਵਕੀਲ ਨੇ ਕਿਹਾ ਕਿ ਆਈਟੀ ਵਿਭਾਗ ਕੋਲ ਮੌਜੂਦ ਦਸਤਾਵੇਜ਼ਾਂ ਤੋਂ ਇਹ ਸਾਫ ਹੈ ਕਿ ਅਮਰਿੰਦਰ ਸਿੰਘ ਨੂੰ ਵਿਦੇਸ਼ ਅਸਾਸਿਆਂ/ਲੈਣ ਦੇਣ ਬਾਰੇ ਪਤਾ ਸੀ ਤੇ ਉਹ ਇਸ ਕੇਸ ਵਿਚ ਇੱਕ ਧਿਰ ਹਨ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਹਾਈਕੋਰਟ ਦਾ ਕੈਪਟਨ ਤੇ ਰਣਇੰਦਰ ਨੂੰ ਝਟਕਾ