ਹੁਣ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਬਠਿੰਡੇ ਤੋਂ ਚੋਣ ਲੜਨ ਦੀ ਸਲਾਹ


ਚੰਡੀਗੜ੍ਹ, 11 ਅਪ੍ਰੈਲ (ਏਜੰਸੀ) : ਬਠਿੰਡਾ ਤੋਂ ਅਪਣੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਚੋਣ ਲੜਾਉਣ ਦੀਆਂ ਚਰਚਾਵਾਂ ਨੂੰ ਮੁੱਢੋਂ ਰੱਦ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਗੇਂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਲੇ ਵਿਚ ਸੁੱਟ ਕੇ ਟੇਢੇ ਢੰਗ ਨਾਲ ਇੱਕ ਵਾਰ ਮੁੜ ਕੈਪਟਨ ਦੀ ਕਪਤਾਨੀ ‘ਤੇ ਸਵਾਲ ਖੜ੍ਹਾ ਕਰ ਦਿੱਤਾ। ਸਿੱਧੂ ਨੇ ਕੈਪਟਨ ਨੂੰ ਸਲਾਹ ਦਿੰਦਿਆਂ ਕਿਹਾ ਕਿ ਕੈਪਟਨ ਹਰਸਿਮਰਤ ਬਾਦਲ ਦੇ ਮੁਕਾਬਲੇ ਸਭ ਤੋਂ ਮਜ਼ਬੂਤ ਤੇ ਜ਼ਬਰਦਸਤ ਉਮੀਦਵਾਰ ਹੋ ਸਕਦੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਕਿਸੇ ਵੀ ਸੀਟ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਬਠਿੰਡਾ ਤੋਂ ਡਾ. ਸਿੱਧੂ ਨੂੰ ਉਮਦੀਵਾਰ ਬਣਾਏ ਜਾਣ ਦੀ ਹਾਈ ਕਮਾਨ ਵਲੋਂ ਕੀਤੀ ਗਈ ਪੇਸ਼ਕਸ਼ ਸਬੰਧੀ ਪੁੱਛੇ ਜਾਣ ‘ਤੇ ਸਿੱਧੂ ਨੇ ਕਿਹਾ ਕਿ ਉਹ ਬਠਿੰਡਾ ਤੋਂ ਚੋਣ ਕਿਉਂ ਲੜੇ? ਸਿੱਧੂ ਨੇ ਕਿਹਾ ਕਿ ਬਠਿੰਡਾ ਤੋਂ ਸਭ ਤੋਂ ਮਜ਼ਬੂਤ ਉਮੀਦਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਹਨ। ਕੈਪਟਨ ਬਠਿੰਡਾ ਦੇ ਤਲਵੰਡੀ ਸਾਬੋ ਹਲਕੇ ਤੋਂ ਵੀ ਸੀਟ ਜਿੱਤ ਚੁੱਕੇ ਹਨ।

ਪਿਛਲੇ ਦਿਨੀਂ ਕਾਂਗਰਸ ਹਾਈ ਕਮਾਨ ਨੇ ਵੀ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਅਤੇ ਸ੍ਰੀ ਅਨੰਦਪੁਰ ਸਾਹਿਬ ਸੀਟ ਵਿਚੋਂ ਕਿਸੇ ਇੱਕ ਸੀਟ ‘ਤੇ ਚੋਣ ਲੜਨ ਦੀ ਪੇਸ਼ਕਸ਼ ਕੀਤੀ ਸੀ। ਪ੍ਰੰਤੂ ਡਾ. ਸਿੱਧੂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਤਾਂ ਚੰਡੀਗੜ੍ਹ ਤੋਂ ਹੀ ਚੋਣ ਲੜਨ ਦਾ ਸੁਪਨਾ ਸੀ ਜੋ ਕਿ ਟੁੱਟ ਗਿਆ, ਇਸ ਲਈ ਉਹ ਹੁਣ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜੇਗੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਹੁਣ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਬਠਿੰਡੇ ਤੋਂ ਚੋਣ ਲੜਨ ਦੀ ਸਲਾਹ