ਆਮਦਨ ਤੋਂ ਵਧੇਰੇ ਜਾਇਦਾਦ ਦੇ ਮਾਮਲੇ ‘ਚ ਮੁਲਾਯਮ ਅਤੇ ਅਖਿਲੇਸ਼ ਨੂੰ ਕਲੀਨ ਚਿਟ


ਨਵੀਂ ਦਿੱਲੀ, 21 ਮਈ (ਏਜੰਸੀ) : ਆਮਦਨ ਤੋਂ ਵਧੇਰੇ ਜਾਇਦਾਦ ਦੇ ਮਾਮਲੇ ਵਿਚ ਸੀ.ਬੀ.ਆਈ. ਨੇ ਸਮਾਜਵਾਦੀ ਪਾਰਟੀ ਦੇ ਆਗੂ ਮੁਲਾਯਮ ਸਿੰਘ ਯਾਦਵ ਅਤੇ ਉਨ•ਾਂ ਦੇ ਬੇਟੇ ਅਖਿਲੇਸ਼ ਯਾਦਵ ਨੂੰ ਕਲੀਨ ਚਿਟ ਦੇ ਦਿਤੀ ਹੈ। ਕੇਂਦਰੀ ਜਾਂਚ ਏਜੰਸੀ ਨੇ ਮੰਗਲਵਾਰ ਨੂੰ ਇਕ ਹਲਫ਼ੀਆ ਬਿਆਨ ਦਾਖ਼ਲ ਕਰਦਿਆਂ ਸੁਪਰੀਮ ਕੋਰਟ ਨੂੰ ਇਸ ਗੱਲ ਦੀ ਜਾਣਕਾਰੀ ਦਿਤੀ। ਸੀ.ਬੀ.ਆਈ. ਨੇ ਅਦਾਲਤ ਨੂੰ ਦੱਸਿਆ ਕਿ 7 ਅਗਸਤ 2013 ਨੂੰ ਮਾਮਲੇ ਦੀ ਜਾਂਚ ਬੰਦ ਕਰ ਦਿਤੀ ਗਈ ਸੀ ਅਤੇ ਜਾਂਚ ਦੌਰਾਨ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜਿਸ ਦੇ ਆਧਾਰ ‘ਤੇ ਪਿਉ-ਪੁੱਤ ਵਿਰੁੱਧ ਮਾਮਲਾ ਦਰਜ ਕੀਤਾ ਜਾ ਸਕੇ।

ਉਧਰ ਪਟੀਸ਼ਨਕਰਤਾ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਅਸਫ਼ਲ ਰਹੀ। ਦੱਸ ਦੇਈਏ ਕਿ ਵਕੀਲ ਵਿਸ਼ਵਨਾਥ ਚਤੁਰਵੇਦੀ ਨੇ ਪਟੀਸ਼ਨ ਦਾਖ਼ਲ ਕਰਦਿਆਂ ਦੋਸ਼ ਲਾਇਆ ਸੀ ਕਿ ਮੁਲਾਯਮ ਸਿੰਘ ਅਤੇ ਅਖਿਲੇਸ਼ ਯਾਦਵ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਈ। ਮੁਕੱਦਮੇ ਦੀ ਅਗਲੀ ਸੁਣਵਾਈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ਵਿਚ ਹੋਵੇਗੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਆਮਦਨ ਤੋਂ ਵਧੇਰੇ ਜਾਇਦਾਦ ਦੇ ਮਾਮਲੇ ‘ਚ ਮੁਲਾਯਮ ਅਤੇ ਅਖਿਲੇਸ਼ ਨੂੰ ਕਲੀਨ ਚਿਟ