ਆਮ ਚੋਣਾਂ ‘ਚ ਕਾਂਗਰਸ ਦਾ ਪ੍ਰਦਰਸ਼ਨ ਮਾੜਾ ਰਿਹਾ ਤਾਂ ਛੱਡਾਂਗਾ ਮੁੱਖ ਮੰਤਰੀ ਦੀ ਕੁਰਸੀ : ਕੈਪਟਨ


ਚੰਡੀਗੜ੍ਹ, 16 ਮਈ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਕਾਂਗਰਸ ਪਾਰਟੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਹਿੰਦਾ ਤਾਂ ਉਹ ਬਾਕਾਇਦਾ ਇਸ ਦੀ ਜ਼ਿੰਮੇਵਾਰੀ ਲੈਣਗੇ ਤੇ ਅਹੁਦਾ ਛੱਡ ਦੇਣਗੇ। ਕੈਪਟਨ ਨੇ ਨਵਜੋਤ ਕੌਰ ਸਿੱਧੂ ਦੀ ਟਿਕਟ ਕੱਟੇ ਜਾਣ ‘ਤੇ ਸਫਾਈ ਵੀ ਪੇਸ਼ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਤੇ ਕਾਂਗਰਸੀ ਲੀਡਰਾਂ ਦੀ ਜਵਾਬਦੇਹੀ ਤੈਅ ਕਰਨ ਵਾਲਾ ਨਿਯਮ ਉਨ੍ਹਾਂ ‘ਤੇ ਵੀ ਲਾਗੂ ਹੋਵੇਗਾ। ਕੈਪਟਨ ਨੇ ਕਿਹਾ ਕਿ ਜੇਕਰ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਵਿੱਚ ਸਫਾਇਆ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੁਝ ਸਮਾਂ ਪਹਿਲਾਂ ਕਾਂਗਰਸ ਨੇ ਫ਼ਤਵਾ ਜਾਰੀ ਕੀਤਾ ਸੀ ਕਿ ਜਿਸ ਲੋਕ ਸਭਾ ਹਲਕੇ ਵਿੱਚੋਂ ਪਾਰਟੀ ਉਮੀਦਵਾਰ ਹਾਰੇਗਾ ਉੱਥੋਂ ਦੇ ਮੰਤਰੀ ਦਾ ਅਹੁਦਾ ਜਾਵੇਗਾ ਅਤੇ ਨਾਲ ਹੀ ਵਿਧਾਇਕਾਂ ਨੂੰ ਅਗਲੀ ਵਾਰ ਟਿਕਟ ਨਹੀਂ ਮਿਲੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਵਜੋਤ ਕੌਰ ਸਿੱਧੂ ਦੀ ਚੰਡੀਗੜ੍ਹ ਤੋਂ ਟਿਕਟ ਕੱਟਣ ਪਿੱਛੇ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਏ ਜਾਣ ‘ਤੇ ਵੀ ਖ਼ੁਦ ਨੂੰ ਨਿਰਦੋਸ਼ ਦੱਸਿਆ। ਕੈਪਟਨ ਨੇ ਕਿਹਾ ਕਿ ਚੰਡੀਗੜ੍ਹ ਦੀ ਟਿਕਟ ਦੇਣ ਦਾ ਫੈਸਲਾ ਪਾਰਟੀ ਹਾਈਕਮਾਨ ਨੇ ਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਪਵਨ ਬਾਂਸਲ ਬਿਹਤਰ ਉਮੀਦਵਾਰ ਲੱਗੇ ਸਨ। ਕੈਪਟਨ ਨੇ ਇਹ ਵੀ ਕਿਹਾ ਹੈ ਕਿ ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਬਠਿੰਡਾ ਜਾਂ ਅੰਮ੍ਰਿਤਸਰ ਤੋਂ ਟਿਕਟ ਦੇਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਤੋਂ ਉਨ੍ਹਾਂ ਖ਼ੁਦ ਹੀ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਆਪਣੀ ਟਿਕਟ ਕੱਟਣ ਪਿੱਛੇ ਕੈਪਟਨ ਤੇ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਦਾ ਉਨ੍ਹਾਂ ਦੇ ਪਤੀ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਸਮਰਥਨ ਕੀਤਾ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਆਮ ਚੋਣਾਂ ‘ਚ ਕਾਂਗਰਸ ਦਾ ਪ੍ਰਦਰਸ਼ਨ ਮਾੜਾ ਰਿਹਾ ਤਾਂ ਛੱਡਾਂਗਾ ਮੁੱਖ ਮੰਤਰੀ ਦੀ ਕੁਰਸੀ : ਕੈਪਟਨ