ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ, ਹਾਲਤ ਗੰਭੀਰ

ਵਾਸ਼ਿੰਗਟਨ, 30 ਮਈ (ਏਜੰਸੀ) : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਬੁਧਵਾਰ ਨੂੰ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਹਾਦਸੇ ਤੁਰੰਤ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਇਹ ਹਾਦਸਾ ਵਾਈਟ ਹਾਊਸ ਦੇ ਐਲੀਪਸ ਪਾਰਕ ਵਿਚ ਹੋਇਆ। ਇਸ ਦੀ ਜਾਣਕਾਰੀ ਦਿੰਦੇ ਹੋਏ ਅਮਰੀਕਾ ਦੀ ਸੀਕਰੇਟ ਸਰਵਿਸ ਨੇ ਟਵੀਟ ਕੀਤਾ ਕਿ ਕਰੀਬ ਸਾਢੇ 12 ਵਜੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਪਾਰਕ ਪੁਲਿਸ ਦੇ ਬੁਲਾਰੇ ਮੁਤਾਬਕ, ਵਿਅਕਤੀ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ। ਹਾਦਸੇ ਦੀ ਵੀਡੀਓ ਵਿਚ ਦਿਖਾਇਆ ਗਿਆ ਕਿ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਉਸ ਨੂੰ ਬੁਝਾਊਣ ਦੇ ਲਈ ਅੱਗ ਬੁਝਾਊ ਯੰਤਰ ਦਾ ਇਸਤੇਮਾਲ ਕੀਤਾ। ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ।

ਦਰਅਸਲ ਇਸ ਵਿਚ ਟਰਾਂਸਜੈਂਡਰ ਸਮਾਨਤਾ ਦੇ ਰਾਸ਼ਟਰੀ ਕੇਂਦਰ ਦੇ ਮੈਂਬਰ ਸ਼ਾਮਲ ਸੀ, ਜੋ ਪਿਛਲੇ ਹਫ਼ਤੇ ਐਲਾਨ ਕੀਤੇ ਗਏ ਟਰਾਂਸਜੈਂਡਰ ਲੋਕਾਂ ਦੇ ਲਈ ਸੁਰੱਖਿਆ ਨੂੰ ਵਾਪਸ ਲਿਆਉਣ ਦੇ ਲਈ ਟਰੰਪ ਪ੍ਰਸ਼ਾਸਨ ਦੀ ਯੋਜਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸੀ। ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕੇ ਨੂੰ ਸਾਫ ਕਰ ਦਿੱਤਾ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)