ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨੂੰ ਪੰਜਾਬ ਦੀਆਂ ਅਸਲ ਮੁਸ਼ਕਲਾਂ ਤੋਂ ਕਰਾਇਆ ਜਾਣੂ


ਚੰਡੀਗੜ੍ਹ, 27 ਜੂਨ (ਏਜੰਸੀ) : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਅਲਾਮਤ ’ਤੇ ਕਾਬੂ ਪਾਉਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਨੂੰ ਅਮਿਤ ਸ਼ਾਹ ਸਾਹਮਣੇ ਦੁਹਰਾਇਆ। ਅਮਿਤ ਸ਼ਾਹ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਅਲਾਮਤ ’ਤੇ ਕਾਬੂ ਪਾਉਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਨੂੰ ਅਮਿਤ ਸ਼ਾਹ ਸਾਹਮਣੇ ਦੁਹਰਾਇਆ। ਅਮਿਤ ਸ਼ਾਹ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ।

ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਕੇਂਦਰ ਸਰਕਾਰ ਵੱਲੋਂ ਸਹਿਯੋਗ ਕਰਨ ਬਦਲੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਨਾਰਕੋਟਿਕ ਕੰਟਰੋਲ ਬਿਊਰੋ ਦੇ ਹੋਰ ਅਧਿਕਾਰੀ ਪੰਜਾਬ ਚ ਤਾਇਨਾਤ ਕਰਨ ਦੀ ਮੰਗ ਕੀਤੀ ਜਿਨਾਂ ਚ ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਚੰਡੀਗੜ੍ਹ ਅਤੇ ਡੀ.ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਅੰਮ੍ਰਿਤਸਰ ਚ ਪੱਕੇ ਤੌਰ ’ਤੇ ਤਾਇਨਾਤ ਕੀਤਾ ਜਾਵੇ।

ਕੈਪਟਨ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਰਾਵੀ ਦਰਿਆ ’ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਵਾਸਤੇ ਅਮਿਤ ਸ਼ਾਹ ਨੂੰ ਅਪੀਲ ਕੀਤੀ ਤਾਂ ਕਿ ਸ਼ਰਧਾਲੂਆਂ ਨੂੰ ਇਸ ਲਾਂਘੇ ਰਾਹੀਂ ਕਿਸੇ ਵੀ ਰੁੱਤ ਚ ਬਿਨਾਂ ਕਿਸੇ ਮੁਸ਼ਕਲ ਦੇ ਜਾਣ ਦੀ ਸਹੂਲਤ ਮੁਹੱਈਆ ਹੋ ਸਕੇ। ਦੋਵਾਂ ਮੁਲਕਾਂ ਵੱਲੋਂ ਆਪੋ-ਆਪਣੇ ਹਿੱਸੇ ਵਿੱਚ ਬਣਾਏ ਜਾ ਰਹੇ ਪੁਲਾਂ ਦਰਮਿਆਨ ਪਾਕਿਸਤਾਨ ਕਾਜ਼ਵੇਅ ਦਾ ਨਿਰਮਾਣ ਕਰਨ ਲਈ ਬਜ਼ਿੱਦ ਹੈ ਜਿਸ ਕਰਕੇ ਰਾਵੀ ਦਰਿਆ ’ਤੇ ਸੰਪਰਕ ਜੋੜਨ ਦਾ ਕੰਮ ਰੁਕਿਆ ਹੋਇਆ ਹੈ।

ਮੁੱਖ ਮੰਤਰੀ ਅਮਰਿੰਦਰ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਸਤਾਵਿਤ ਕਾਜ਼ਵੇਅ ਮੌਨਸੂਨ ਸੀਜ਼ਨ ਦੌਰਾਨ ਪਾਣੀ ਚ ਰੁੜ ਜਾਵੇਗਾ ਜਿਸ ਨਾਲ ਇਸ ਇਤਿਹਾਸਕ ਲਾਂਘੇ ਰਾਹੀਂ ਲੰਘਦੇ ਰਾਹ ਚ ਰੁਕਾਵਟਾਂ ਪੈਦਾ ਹੋਣਗੀਆਂ। ਇਸ ਦੌਰਾਂਨ ਅਮਿਤ ਸ਼ਾਹ ਨੇ ਪੰਜਾਬ ਦੀਆਂ ਅਤਿ ਸੁਰੱਖਿਅਤ ਜੇਲ੍ਹਾਂ ਲਈ ਆਈ.ਆਰ.ਬੀ. ਨਾਲ ਕੇਂਦਰੀ ਫੋਰਸ ਦੀਆਂ ਤਿੰਨ ਕੰਪਨੀਆਂ ਦਾ ਵਟਾਂਦਰਾ ਕਰਨ ਦੀ ਸਹਿਮਤੀ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਪੁਲੀਸ ਦੇ ਆਧੁਨਿਕੀਕਰਨ ’ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਨੂੰ ਐਮ.ਪੀ.ਐਫ. ਸਕੀਮ ਤਹਿਤ ਫੰਡ ਮੁਹੱਈਆ ਕਰਾਉਣ ਦੀ ਅਪੀਲ ਕੀਤੀ। ਕੈਪਟਨ ਨੇ ਸੁਝਾਅ ਦਿੱਤਾ ਕਿ ਜੰਮੂ-ਕਸ਼ਮੀਰ ਅਤੇ ਅੱਠ ਉੱਤਰ-ਪੂਰਬੀ ਸੂਬਿਆਂ ਦੀ ਤਰਜ਼ ’ਤੇ ਪੰਜਾਬ ਨੂੰ ਕੈਟਾਗਰੀ-ਏ ਸੂਬਾ ਮੰਨਦਿਆਂ ਕੇਂਦਰ-ਰਾਜ ਦੀ 90:10 ਹਿੱਸੇਦਾਰੀ ਦੇ ਆਧਾਰ ’ਤੇ ਵਿੱਤੀ ਸਹਾਇਆ ਮੁਹੱਈਆ ਕਰਵਾਈ ਜਾ ਸਕਦੀ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਐਨ.ਐਸ.ਜੀ. ਦੀ ਹੱਬ ਸਥਾਪਤ ਕਰਨ ਦੀ ਮੰਗ ਕਰਦਿਆਂ ਸੂਬੇ ਦੇ 12 ਜ਼ਿਲ੍ਹਿਆਂ ਲਈ ਕੇਂਦਰੀ ਹਥਿਆਰਬੰਦ ਪੁਲਿਸ ਸੇਨਾਵਾਂ ਤੋਂ ਐਸ.ਪੀ. ਓਪਰੇਸ਼ਨਜ਼ ਲਈ ਉਪਬੰਧ ਦੀ ਵੀ ਮੰਗ ਚੁੱਕੀ। ਉਨ੍ਹਾਂ ਕਿਹਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਮਲੇ ਅਤੇ ਘੁਸਪੈਠ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਕੌਮੀ ਸੁਰੱਖਿਆ ਦੇ ਲਿਹਾਜ਼ ਤੋਂ ਇਸ ਨੂੰ ਸੰਵੇਦਨਸ਼ੀਲ ਸੂਬੇ ਵਜੋਂ ਵਿਚਾਰਿਆ ਜਾਵੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨੂੰ ਪੰਜਾਬ ਦੀਆਂ ਅਸਲ ਮੁਸ਼ਕਲਾਂ ਤੋਂ ਕਰਾਇਆ ਜਾਣੂ