ਪੰਜਾਬ ਨੇ ਕਣਕ ਦਾ ਭਾਅ 2710 ਰੁ. ਪ੍ਰਤੀ ਕੁਇੰਟਲ ਮੰਗਿਆ


ਚੰਡੀਗੜ, 12 ਜੂਨ (ਏਜੰਸੀ) : ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ••ੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ।

ਇਸੇ ਤਰ•ਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ ‘ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਪੰਜਾਬ ਨੇ ਕਣਕ ਦਾ ਭਾਅ 2710 ਰੁ. ਪ੍ਰਤੀ ਕੁਇੰਟਲ ਮੰਗਿਆ