ਸੁਖਬੀਰ ਤੇ ਹਰਸਿਮਰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲੇ ‘ਤੇ ਕੇਸ ਦਰਜ

ਲੁਧਿਆਣਾ, 27 ਜੂਨ (ਏਜੰਸੀ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਤਸਵੀਰ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਪਰੋਪਕਾਰ ਸਿੰਘ ਘੁੰਮਨ ਨੇ ਪੁਲਿਸ ਕਮਿਸਨਰ ਨੂੰ ਸ਼ਿਕਾਇਤ ਦਿੱਤੀ। ਜਿਸ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਮੁਲਜ਼ਮ ਸੁਖਵਿੰਦਰ ਸਿੰਘ ਸੁੱਖੀ ਖ਼ਿਲਾਫ਼ ਪਰਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਥਾਣਾ ਡਵੀਜ਼ਨ 5 ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ।

ਘੁੰਮਨ ਨੇ ਦੱਸਿਆ ਕਿ ਉਨ੍ਹਾਂ ਕਿਸੇ ਨੇ ਵੱਟਸਐਪ ‘ਤੇ ਇੱਕ ਤਸਵੀਰ ਭੇਜੀ। ਜਿਸ ਵਿਚ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਦੀ ਫੋਟੋ ਨਾਲ ਛੇੜਛਾੜ ਕਰਕੇ ਨਾਭਾ ਜੇਲ੍ਹ ਵਿਚ ਮਾਰੇ ਗਏ ਡੇਰਾ ਪ੍ਰੇਮੀ ਮਹਿੰਦਰ ਪਾਲ ਬਿੱਟੂ ਦੀ ਅਰਦਾਸ ਦੀ ਦੱਸ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਉਨ੍ਹਾਂ ਪਤਾ ਚਲਿਆ ਕਿ ਉਕਤ ਤਸਵੀਰ ਮੁਲਜ਼ਮ ਸੁਖਵਿੰਦਰ ਨੇ ਪਾਈ ਹੈ, ਜੋ ਕਿ ਪੇਸ਼ੇ ਤੋਂ ਫ਼ੋਟੋਗਰਾਫਰ ਹੈ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)