ਸੁਖਬੀਰ ਬਾਦਲ ਨੇ ਸੌਦਾ ਸਾਧ ਦੀ ਪੈਰੋਲ ਦੀ ਕੀਤੀ ਮੁਖ਼ਾਫ਼ਲਤ

ਚੰਡੀਗੜ੍ਹ 26 ਜੂਨ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਵਾਰ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਕੈਪਟਨ ਨੇ ਆਪਣੇ ਨਿਜੀ ਹਿੱਤਾਂ ਲਈ ਇਸ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰਵਾਇਆ ਹੈ। ਉਨ੍ਹਾਂ ‘ਤੇ ਆਪਣੇ ‘ਤੇ ਲੱਗੇ ਦੋਸ਼ਾਂ ਸਬੰਧੀ ਬੋਲਦਿਆਂ ਕਿਹਾ ਕਿ ਇਸ ਕੇਸ ਦਾ ਸਿੱਧਾ ਸਬੰਧ ਜੇਲ ਮੰਤਰਾਲੇ ਨਾਲ ਹੈ ਅਤੇ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।

ਸੁਖਬੀਰ ਨੇ ਕਿਹਾ ਕਿ ਇਸ ਕੇਸ ਦੇ 4 ਪੁਲਸ ਅਫਸਰਾਂ ਨੂੰ ਮੁਆਫੀ ਦੇਣ ਦਾ ਮੁੱਦਾ ਉਹ ਚੁੱਕਣਗੇ। ਇਸ ਤੋਂ ਇਲਾਵਾ ਬਿੱਟੂ ਕਤਲਕਾਂਡ ‘ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦੇ ਕਤਲ ਲਈ ਪੰਜਾਬ ਸਰਕਾਰ ਦੀ ਜ਼ਿੰਮੇਵਾਰ ਹੈ ਅਤੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਸੀਟਿੰਗ ਜੱਜ ਤੋਂ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਬਾਰੇ ਕਿਹਾ ਕਿ ਇਹ ਹਰਿਆਣਾ ਸਰਕਾਰ ਦਾ ਮਸਲਾ ਹੈ। ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।

ਉਨ੍ਹਾਂ ਕਿਹਾ ਕਿ ਉਹ ਦੂਜੇ ਸੂਬੇ ਦੇ ਮਾਮਲੇ ‘ਤੇ ਕੁਝ ਨਹੀਂ ਕਹਿਣਾ ਚਾਹੁੰਦੇ। ਹਾਲਾਂਕਿ ਉਨ੍ਹਾਂ ਇੰਨਾ ਜ਼ਰੂਰ ਕਿਹਾ ਕਿ ਉਹ ਪੰਜਾਬ ਵਿੱਚ ਬਾਬੇ ਨੂੰ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਜੇ ਰਾਮ ਰਹੀਮ ਦੀ ਪੈਰੋਲ ਹੁੰਦੀ ਹੈ ਤਾਂ ਉਸ ਮੁਤਾਬਕ ਬੰਦਾ ਸਿਰਫ ਚੁਣਾਵੀ ਥਾਂ ‘ਤੇ ਜਾ ਸਕਦਾ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜਾ ਬੰਦਾ ਕਤਲ ਕੇਸ ਵਿੱਚ ਕੈਦ ਹੈ, ਉਹ ਬਾਹਰ ਨਹੀਂ ਆਉਣਾ ਚਾਹੀਦਾ।

Leave a Reply

Your email address will not be published. Required fields are marked *

Enable Google Transliteration.(To type in English, press Ctrl+g)