ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਦੇ ਨਿਰਦੇਸ਼ ਦਿੱਤੇ


ਚੰਡੀਗੜ੍ਹ 12 ਜੂਨ (ਏਜੰਸੀ) : ਦੋ ਸਾਲ ਦੇ ਮਾਸੂਮ ਫ਼ਤਹਿਵੀਰ ਦੀ ਕੁਰਬਾਨੀ ਮਗਰੋਂ ਹੁਣ ਹਾਈਕੋਰਟ ਨੇ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਦੇ ਨਿਰਦੇਸ਼ਦਿੱਤੇ ਹਨ। ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦਾ ਇਹ ਫੈਸਲਾ ਫ਼ਤਹਿਵੀਰ ਦੇ ਬੋਰਵੈੱਲ ਵਿੱਚ ਡਿੱਗਣ ਮਗਰੋਂ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ ਹੈ। ਉੱਧਰ, ਫ਼ਤਹਿਵੀਰ ਦੀ ਮੌਤ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬੋਰਵੈੱਲ ਸਬੰਧੀ ਰਿਪੋਰਟ ਦੇਣ ਦੇ ਹੁਕਮਦਿੱਤੇ ਹਨ।

ਇਸ ‘ਤੇ ਕਾਰਵਾਈ ਕਰਦਿਆਂ ਸੂਬੇ ਵਿੱਚ 45 ਖੁੱਲ੍ਹੇ ਬੋਰਵੈੱਲ ਬੰਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 26 ਬੋਰਵੈੱਲ ਤਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੀ ਪਾਏਗਏ ਤੇ 13 ਬੱਸੀ ਪਠਾਣਾ ਅਤੇ ਖੇੜਾ ਬਲਾਕਾਂ ਵਿੱਚ ਹਨ। ਪਟਿਆਲਾ ਤੇ ਕਪੂਰਥਲਾ ਵਿੱਚ ਤਿੰਨ-ਤਿੰਨ, ਗੁਰਦਾਸਪੁਰ ਵਿੱਚ ਦੋ ਤੇ ਰੋਪੜ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇੱਕ-ਇੱਕ ਬੋਰਵੈੱਲ ਖੁੱਲ੍ਹਾ ਪਾਇਆ ਗਿਆ।

ਜ਼ਿਕਰਯੋਗ ਹੈ ਕਿ ਦੋ ਸਾਲ ਦਾ ਫ਼ਤਹਿਵੀਰ ਬੀਤੇ ਵੀਰਵਾਰ ਬੋਰਵੈੱਲ ਵਿੱਚ ਡਿੱਗ ਪਿਆ ਸੀ ਤੇ ਉਸ ਨੂੰ ਤਕਰੀਬਨ 110 ਘੰਟਿਆਂ ਬਾਅਦ ਬਾਹਰ ਕੱਢਿਆ ਗਿਆ। ਇਸ ਦੌਰਾਨਉਸ ਤਕ ਆਕਸੀਜਨ ਤੇ ਕੁਝ ਖਾਣ-ਪੀਣ ਦਾ ਸਾਮਾਨ ਨਾ ਪਹੁੰਚਣ ਕਾਰਨ ਉਸ ਦੀ ਮੌਤ ਹੋ ਗਈ ਸੀ। ਨੰਨ੍ਹੇ ਬਾਲ ਦੀ ਮੌਤ ‘ਤੇ ਲੋਕਾਂ ਵਿੱਚ ਖੂਬ ਰੋਸ ਪਾਇਆ ਗਿਆ ਤੇ ਸਰਕਾਰਤੇ ਪ੍ਰਸ਼ਾਸਨ ਵੱਲੋਂ ਵਰਤੀ ਢਿੱਲ ‘ਤੇ ਖੂਬ ਸਲਾਹ ਹੋ ਰਹੇ ਹਨ। ਹੁਣ ਹਾਈਕੋਰਟ ਨੇ ਵੀ ਇਸ ‘ਤੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਨ ਦੇ ਨਿਰਦੇਸ਼ ਦਿੱਤੇ