ਕੈਪਟਨ ਦੀ ਰਿਹਇਸ਼ ਵੱਲ ਜਾ ਰਹੇ ਸਿਮਰਜੀਤ ਬੈਂਸ ਸਮਰਥਕਾਂ ਸਣੇ ਗ੍ਰਿਫ਼ਤਾਰ

ਚੰਡੀਗੜ, 3 ਜੁਲਾਈ (ਏਜੰਸੀ) : ਪੰਜਾਬ ਵਿਚ ਜਲ ਸੰਕਟ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢ ਰਹੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ•ਾਂ ਦੇ ਹਮਾਇਤੀਆਂ ਨੂੰ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਨਾ ਪਿਆ। ਜਦੋਂ ਮੁਜ਼ਾਹਰਾਕਾਰੀਆਂ ਨੇ ਬਦਲਵੇਂ ਰਸਤੇ ਰਾਹੀਂ ਮੁੱਖ ਮੰਤੀ ਨਿਵਾਸ ਵੱਲ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ•ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਲੋਕ ਇਨਸਾਫ਼ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਜਾਣਾ ਸੀ ਜਿਸ ਵਿਚ ਰਾਜਸਥਾਨ ਨੂੰ ਜਾ ਰਿਹਾ ਪਾਣੀ ਰੋਕਣ ਦੀ ਮੰਗ ਵੀ ਸ਼ਾਮਲ ਕੀਤੀ ਗਈ। ਇਸ ਤੋਂ ਇਲਾਵਾ ਰਾਜਸਥਾਨ ਨੂੰ ਦਿਤੇ ਜਾ ਰਹੇ ਪਾਣੀ ਦੇ ਇਵਜ਼ ਵਿਚ ਰਾਇਲਟੀ ਵਸੂਲਣ ਦੀ ਮੰਗ ਵੀ ਰੱਖੀ ਗਈ। ਮੁੱਖ ਮੰਤਰੀ ਨਿਵਾਸ ਤੱਕ ਪਹੁੰਚਣ ਦੀ ਕੋਸ਼ਿਸ਼ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਅਤੇ ਪੁਲਿਸ ਦਰਮਿਆਨ ਧੱਕਾ-ਮੁਕੀ ਵੀ ਹੋਈ।

ਰੌਲੇ-ਰੱਪੇ ਦਰਮਿਆਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਆਪਣਾ ਮੰਗ ਸੌਂਪ ਕੇ ਹੀ ਰਹਿਣਗੇ। ਉਨ•ਾਂ ਦਾਅਵਾ ਕੀਤਾ ਕਿ ਪਾਣੀ ਦੀ ਲੜਾਈ ਹੁਣ ਖ਼ਤਮ ਹੋਣ ਵਾਲੀ ਨਹੀਂ ਸਗੋਂ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਅੱਗੇ ਵਧਾਇਆ ਜਾਵੇਗਾ।

Leave a Reply

Your email address will not be published.